PGGCG-11 celebrates “International Mother Language Day “

ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਲੜਕੀਆਂ, ਸੈਕਟਰ-11,ਚੰਡੀਗੜ੍ਹ  ਵਿੱਚ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਵੱਲੋਂ ਆਏ ਮਹਿਮਾਨਾਂ ਦਾ ਸੁਆਗਤ ਕੀਤਾ । ਜਿਸ ਵਿੱਚ ਪ੍ਰਮੁੱਖ ਪ੍ਰਵਕਤਾ ਪ੍ਰੋ. ਸਰਬਜੀਤ ਸਿੰਘ ਪੰਜਾਬੀ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵਿਦਿਆਰਥਣਾਂ ਨੂੰ ਪੰਜਾਬੀ ਮਾਤ ਭਾਸ਼ਾ ਦੀ ਮਹੱਤਤਾ  ਬਾਰੇ ਦੱਸਿਆ। ਉਹਨਾਂ ਨੇ ਨਵੀਂ ਸਿੱਖਿਆ ਨੀਤੀ 2020  ਦੇ ਸੰਦਰਭ ਵਿੱਚ ਪੰਜਾਬੀ ਭਾਸ਼ਾ ਦੀ ਵਰਤਮਾਨ ਅਤੇ ਭਵਿੱਖ-ਮੁਖੀ ਸਥਿਤੀ ਬਾਰੇ ਵਿਦਿਆਰਥਣਾਂ ਨੂੰ ਨਾ ਸਿਰਫ ਜਾਣੂ ਕਰਵਾਇਆ ਬਲਕਿ ਸਾਹਿਤਕ ਅਤੇ ਰਾਜਨੀਤਕ ਪੱਧਰ ਤੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਸੁਚੇਤ ਵੀ ਕੀਤਾ। ਇਸ ਪ੍ਰੋਗਰਾਮ ਵਿੱਚ 150 ਤੋਂ ਵੱਧ ਵਿਦਿਆਰਥੀ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਆਪਕ ਸ਼ਾਮਲ ਹੋਏ। ਡਾ. ਗੁਰਦੀਪ ਕੌਰ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ।